ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮਾਸਟਰਮਾਇੰਡ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਸੁਰੱਖਿਆ ਏਜੰਸੀਆਂ ਵਲੋਂ ਜਲਦ ਭਾਰਤ ਲਿਆਂਦਾ ਜਾਵੇਗਾ। ਦੱਸਿਆ ਜਾ ਰਿਹਾ ਸਚਿਨ ਨੂੰ ਭਾਰਤ ਲਿਆਉਣ ਲਈ ਏਜੰਸੀ ਦੀ ਟੀਮ ਅਜ਼ਰਬੈਜਾਨ ਰਵਾਨਾ ਹੋ ਗਈ , ਉੱਥੇ ਹੀ ਦਿੱਲੀ ਪੁਲਿਸ ਨਾਲ ਸਪੈਸ਼ਲ ਸੈੱਲ ਦੀ ਟੀਮ ਵੀ ਦੇਰ ਰਾਤ ਤੱਕ ਅਜ਼ਰਬੈਜਾਨ ਪਹੁੰਚ 2 ਦਿਨਾਂ 'ਚ ਸਚਿਨ ਬਿਸ਼ਨੋਈ ਨੂੰ ਲੈ ਕੇ ਦਿੱਲੀ ਪਹੁੰਚ ਜਾਵੇਗੀ । ਦੱਸਣਯੋਗ ਹੈ ਕਿ ਮੂਸੇਵਾਲਾ ਦਾ 29 ਮਈ 2022 'ਚ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਕਰ ਦਿੱਤਾ ਗਿਆ ਸੀ ।
ਇਸ ਕਤਲ ਕਾਂਡ ਦੀ ਜਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਾਣਜਾ ਗੈਂਗਸਟਰ ਸਚਿਨ ਬਿਸ਼ਨੋਈ ਕਤਲ ਤੋਂ ਪਹਿਲਾਂ ਭਾਰਤ 'ਚ ਸੀ ਪਰ ਸਿੱਧੂ ਦੇ ਕਤਲ ਤੋਂ ਬਾਅਦ ਉਹ ਫਰਜ਼ੀ ਪਾਸਪੋਰਟ ਬਣਵਾ ਕੇ ਭਾਰਤ ਤੋਂ ਫਰਾਰ ਹੋ ਗਿਆ । ਏਜੰਸੀਆਂ ਦੀ ਜਾਂਚ 'ਚ ਸਾਹਮਣੇ ਆਇਆ ਕਿ ਉਸ ਦਾ ਫਰਜ਼ੀ ਪਾਸਪੋਰਟ ਦਿੱਲੀ ਦੇ ਖੇਤਰੀ ਪਾਸਪੋਰਟ ਦਫਤਰ ਤੋਂ ਬਣਿਆ ਸੀ। ਅਧਿਕਾਰੀਆਂ ਅਨੁਸਾਰ ਸਿੱਧੂ ਮੂਸੇਵਾਲਾ ਦੇ ਕਤਲ ਦਾ ਪਾਲਨ ਗੈਂਗਸਟਰ ਸਚਿਨ ਨੇ ਤਿਆਰ ਕੀਤਾ ਸੀ ।