by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵਲੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ 'ਚ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ ਕਿ NIA ਟੀਮਾਂ ਜੇਲ੍ਹ 'ਚ ਰੇਡ ਕਰ ਰਹੀਆਂ ਹਨ। ਜੇਲ੍ਹ ਦੇ ਅਧਿਕਾਰੀ ਨੇ ਕਿਹਾ ਕਿ ਟੈਰਰ ਫੰਡਿੰਗ ਦੇ ਚਲਦਿਆਂ NIA ਵਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਜਿਸ ਕਾਰਨ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ NIA ਨੂੰ ਅੱਤਵਾਦੀ ਫੰਡਿੰਗ ਨੂੰ ਲੈ ਕੇ ਜਾਣਕਾਰੀ ਮਿਲੀ ਸੀ। ਜਿਸ ਕਾਰਨ NIA ਨੇ ਕਈ ਥਾਵਾਂ 'ਤੇ ਰੇਡ ਕੀਤੀ ਹੈ। ਸੂਤਰਾਂ ਅਨੁਸਾਰ NIA ਵਲੋਂ ਤਰਨਤਾਰਨ, ਫਿਰੋਜ਼ਪੁਰ ਸਮੇਤ ਹੋਰ ਕਈ ਥਾਵਾਂ ਤੇ ਛਾਪੇਮਾਰੀ ਸ਼ੁਰੂ ਕੀਤੀ ਗਈ ਹੈ ।