by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਸ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਬਿਸ਼ਨੋਈ ਦੇ ਖਿਲਾਫ ਯੂਏਪੀਏ ਤਹਿਤ ਮਾਮਲਾ ਦਰਜ ਹੈ। ਦੱਸ ਦਈਏ ਕਿ ਲਾਰੈਂਸ ਦੇ ਅੱਤਵਾਦੀਆਂ ਨਾਲ ਸਬੰਧ ਦੱਸੇ ਜਾ ਰਹੇ ਹਨ। ਉਸ ਦੇ ਖਿਲਾਫ ਕਈ ਤਰਾਂ ਦੇ ਮਾਮਲੇ ਦਰਜ ਹਨ। ਦੱਸਿਆ ਜਾ ਰਿਹਾ ਕਿ NIA ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਗ੍ਰਿਫਤਾਰ ਕਰ ਸਕਦੀ ਹੈ। ਸੂਤਰਾਂ ਅਨੁਸਾਰ ਲਾਰੈਂਸ ਨੂੰ ਪਹਿਲਾਂ ਵੀ ਗ੍ਰਿਫਤਾਰ ਕੀਤਾ ਗਿਆ ਸੀ ਪਰ ਹੁਣ NIA ਵਲੋਂ ਉਸ ਨੂੰ ਆਪਣੀ ਹਿਰਾਸਤ 'ਚ ਲਿਆ ਜਾਵੇਗਾ। ਉਸ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਵੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਲਾਰੈਂਸ ਦਾ ਸਿੱਧੂ ਮੂਸੇਵਾਲਾ ਦੇ ਕਤਲ 'ਚ ਨਾਮ ਸ਼ਾਮਲ ਹੈ। ਇਸ ਮਾਮਲੇ ਨੂੰ ਲੈ ਕੇ ਵੀ ਪੁਲਿਸ ਬਿਸ਼ਨੋਈ ਕੋਲੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ । ਪੁਲਿਸ ਨੇ ਕੁਝ ਦਿਨ ਪਹਿਲਾਂ ਹੀ ਵੱਡੀ ਕਾਰਵਾਈ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਸ਼ੂਟਰ ਨੂੰ ਕਾਬੂ ਕੀਤਾ ਸੀ।