by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਪਿੰਡ ਦੋਰਾਹਾ ਤੋਂ ਇਕ ਖਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਨਿਹੰਗ ਸਿੰਘ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨਿਹੰਗ ਸਿੰਘ ਦੀ ਲਾਸ਼ ਨਹਿਰ ਦੇ ਨੇੜੇ ਬਰਾਮਦ ਕੀਤੀ ਗਈ ਹੈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਵਾਸੀ ਨਾਭਾ ਦੇ ਰੂਪ 'ਚ ਹੋਈ ਹੈ।
ਸੂਚਨਾ ਮਿਲਣ ਤੇ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਰਜਿੰਦਰ ਸਿੰਘ ਨੇ ਕਿਹਾ ਕਿ ਜਦੋ ਸਵੇਰੇ ਚਾਹ ਲੈ ਕੇ ਨਿਹੰਗ ਸਿੰਘ ਕੋਲ ਗਿਆ ਸੀ ਤਾਂ ਦੇਖਿਆ ਕਿ ਨਿਹੰਗ ਸਿੰਘ ਦੀ ਲਾਸ਼ ਖੂਨ ਨਾਲ ਲੱਥ-ਪੱਥ ਲਾਸ਼ ਮਿਲੀ ਸੀ। ਉਨ੍ਹਾਂ ਨੇ ਕਿਹਾ ਕਿ ਸ਼ੱਕ ਹੈ ਕਿ ਜਿਹੜੇ 2 ਵਿਅਕਤੀ ਨਿਹੰਗ ਸਿੰਘ ਕੋਲ ਆਏ ਸੀ, ਉਨ੍ਹਾਂ ਵਲੋਂ ਇਹ ਨਿਹੰਗ ਸਿੰਘ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਪੁਲਿਸ ਨੇ ਕਿਹਾ ਕਾਤਲਾਂ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ।