by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ 'ਚ ਸ਼ਾਮਲ ਪੰਜਾਬ ਦੇ ਗੈਂਗਸਟਰ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਦੇ ਲਾਹੌਰ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਕਿ ਰਿੰਦਾ ਨੂੰ ਕਿਡਨੀ ਦੀ ਬਿਮਾਰੀ ਸੀ ।ਉਸ ਦੀ ਮੌਤ ਨਸ਼ੇ ਦੇ ਉਵਰਡੋਜ ਕਾਰਨ ਹੋਈ ਹੈ। ਰਿੰਦਾ ਨੂੰ ਮਿਲਟਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਜ਼ਿਕਰਯੋਗ ਹੈ ਕਿ ਰਿੰਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਸੀ। ਪੰਜਾਬ 'ਚ ਟਾਰਗੈਟ ਕਿਲਿੰਗ ਤੇ ਦਹਿਸ਼ਤ ਫੈਲਾਉਣ ਪਿੱਛੇ ਰਿੰਦਾ ਦਾ ਹੱਥ ਸੀ । ਦਈਏ ਕਿ ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ 'ਤੇ ਰਿੰਦਾ ਦੀ ਮੌਤ ਦੀ ਜਿੰਮੇਵਾਰੀ ਲਈ ਹੈ। ਹਰਵਿੰਦਰ ਸਿੰਘ ਰਿੰਦਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੀ।