by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਇੱਕ ਵਾਰ ਫਿਰ ਵਿਦੇਸ਼ ਜਾਣ ਤੋਂ ਰੋਕਿਆ ਗਿਆ। ਦੱਸਿਆ ਜਾ ਰਿਹਾ ਕਿਰਨਦੀਪ ਕੌਰ ਨੂੰ ਦਿੱਲੀ ਏਅਰਪੋਰਟ 'ਤੇ ਰੋਕਿਆ ਗਿਆ। ਉੱਥੇ ਹੀ ਅਧਿਕਾਰੀਆਂ ਵਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਜਦੋ ਅੰਮ੍ਰਿਤਪਾਲ ਦੀ ਪਤਨੀ ਵਿਦੇਸ਼ ਚੱਲੀ ਸੀ ਤਾਂ ਉਸ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਰੋਕਿਆ ਗਿਆ ਸੀ। ਸੂਤਰਾਂ ਅਨੁਸਾਰ ਅੱਜ ਕਿਰਨਦੀਪ ਕੌਰ ਇਨਲੈਂਡ ਜਾਣ ਦੀ ਫ਼ਿਰਾਕ 'ਚ ਸੀ ਪਰ ਇਸ ਦੌਰਾਨ ਉਸ ਨੂੰ ਅਧਿਕਾਰੀਆਂ ਵਲੋਂ ਏਅਰਪੋਰਟ 'ਤੇ ਰੋਕ ਲਿਆ ਗਿਆ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ ਸੀ ਪਰ ਹੁਣ ਜੇਲ੍ਹ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰ ਦਿੱਤਾ ਗਿਆ ।