ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਸੈਨ ਫਰਾਂਸਿਸਕੋ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ ਭਾਰਤੀ ਅੰਬੈਸੀ ਵਿੱਚ ਇੱਕ ਵਾਰ ਫਿਰ ਹਮਲਾ ਕਰਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਫਾਇਰ ਵਿਭਾਗ ਵਲੋਂ ਅੱਗ 'ਤੇ ਜਲਦ ਹੀ ਕਾਬੂ ਲੈ ਪਿਆ ਗਿਆ । ਦੱਸਿਆ ਜਾ ਰਿਹਾ ਹਮਲੇ 'ਚ ਜ਼ਿਆਦਾ ਨੁਕਸਾਨ ਨਹੀ ਹੋਇਆ ਨਾ ਹੀ ਕੋਈ ਵੀ ਅਧਿਕਾਰੀ ਜਖ਼ਮੀ ਨਹੀ ਹੋਇਆ ਹੈ । ਇਸ ਬਾਰੇ ਜਾਣਕਾਰੀ ਅਮਰੀਕਾ ਸਰਕਾਰ ਵਲੋਂ ਦਿੱਤੀ ਗਈ ਹੈ। ਫਿਲਹਾਲ ਅਧਿਕਾਰੀਆਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਘਟਨਾ 'ਚ ਅੰਬੈਸੀ ਨੂੰ ਜ਼ਿਆਦਾ ਨੁਕਸਾਨ ਨਹੀਂ ਪਹੁੰਚਿਆ। ਦੱਸ ਦਈਏ ਕਿ ਭਾਰਤੀ ਅੰਬੈਸੀ 'ਤੇ 5 ਮਹੀਨਿਆਂ 'ਚ ਇਹ ਦੂਜੀ ਵਾਰ ਹਮਲਾ ਕੀਤਾ ਗਿਆ । ਇਸ ਤੋਂ ਪਹਿਲਾਂ ਹੀ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਖਾਲਿਸਤਾਨ ਸਮਰਥਕਾਂ ਨੇ ਭਾਰਤੀ ਅੰਬੈਸੀ 'ਤੇ ਹਮਲਾ ਕੀਤਾ ਸੀ ।ਦੱਸਣਯੋਗ ਹੈ ਕਿ ਖਾਲਿਸਤਾਨੀ ਸਮਰਥਕਾਂ ਵਲੋਂ ਇੱਕ ਵੀਡੀਓ ਸਾਂਝੀ ਕਰਦੇ ਕਿਹਾ ਗਿਆ ਕਿ ਉਨ੍ਹਾਂ ਨੇ ਕੈਨੇਡਾ ਵਿਚ ਹਰਦੀਪ ਸਿੰਘ ਦੀ ਗੋਲੀ ਮਾਰ ਕੇ ਕਤਲ ਕਰਨ ਦੇ ਵਿਰੋਧ 'ਚ ਹਮਲਾ ਕੀਤਾ । ਕੈਨੇਡਾ ਦੇ ਸਰੀ 'ਚ ਹਰਦੀਪ ਸਿੰਘ ਦਾ 2 ਅਣਪਛਾਤੇ ਵਿਕਅਤੀਆਂ ਵਲੋਂ ਗੋਲੀ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ । ਹਰਦੀਪ ਸਿੰਘ ਕੈਨੇਡਾ ਵਿਚ ਗੁਰੂ ਨਾਨਕ ਸਿੱਖ ਗੁਰੂਦੁਆਰਾ ਸਾਹਿਬ ਦੇ ਪ੍ਰਧਾਨ ਵੀ ਸਨ।