by jaskamal
ਨਿਊਜ਼ ਡੈਸਕ : ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ’ਚ ਪੰਜਾਬ-ਹਿਮਾਚਲ ਬਾਰਡਰ ’ਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰ ਦਿੱਤੀ ਗਈ। ਇਸ ਦੌਰਾਨ ਗੋਲ਼ੀਆਂ ਇਕ ਔਰਤ ਤੇ ਇਕ ਨੌਜਵਾਨ ਨੂੰ ਲੱਗੀਆਂ ਹਨ। ਇਸ ਘਟਨਾ ’ਚ ਔਰਤ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਖ਼ਬਰ ਮਿਲੀ ਹੈ ਜਦਕਿ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।
ਘਟਨਾ ਦੀ ਸੂਚਾਨ ਮਿਲਦਿਆਂ ਮੌਕੇ ’ਕੇ ਪਹੁੰਚੀ ਪੰਜਾਬ-ਹਿਮਾਚਲ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਲਾਸ਼ ਨੂੰ ਕਬਜ਼ੇ ’ਚ ਲਿਆ ਗਿਆ ਹੈ ਤੇ ਜ਼ਖ਼ਮੀ ਨੌਜਵਾਨ ਨੂੰ ਟਾਂਡਾ ਹਸਪਤਾਲ ਹਿਮਾਚਲ ’ਚ ਇਲਾਜ ਲਈ ਪਹੁੰਚਾਇਆ ਗਿਆ ਹੈ। ਉਥੇ ਹੀ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਸ ਵੱਲੋਂ ਜਾਂਚ ਜਾਰੀ ਹੈ।