by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੂਬੇ 'ਚ ਖਤਮ ਕੀਤੀਆਂ ਟਰੱਕ ਯੂਨੀਅਨਾਂ ਵਲੋਂ ਉਦਯੋਗਾਂ ਲਈ ਖੜ੍ਹੀਆ ਕੀਤੀਆਂ ਜਾ ਰਹੀਆਂ ਮੁਸ਼ਕਲਾਂ ਦਾ ਨੋਟਿਸ ਲਿਆ ਗਿਆ ਹੈ। ਸੂਬਾ ਸਰਕਾਰ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਯੂਨੀਅਨਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ। ਉਦਯੋਗਾਂ ਦੀ ਸੱਮਸਿਆਵਾਂ ਨੂੰ ਲੈ ਕੇ CM ਦੇ ਆਦੇਸ਼ਾ 'ਤੇ DGP ਗੌਰਵ ਯਾਦਵ ਵਲੋਂ ਪੁਲਿਸ ਦੇ ਉੱਚ ਅਧਿਕਾਰੀਆਂ ਤੇ ਉਦਯੋਗ ਵਿਭਾਗ ਨਾਲ ਮੀਟਿੰਗ ਕੀਤੀ ਗਈ। ਮੁੱਖ ਸਕੱਤਰ ਨੇ ਟਰਾਂਸਪੋਰਟ ਵਿਭਾਗ ਨੂੰ ਕਿਹਾ ਜੇਕਰ ਕੋਈ ਵੀ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰਨਾ ਹੈ ਤਾਂ ਉਸ ਦਾ ਪਰਮਿਟ ਰੱਦ ਕੀਤਾ ਜਾਵੇ ।