by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਦੇ ਪੁੱਤ ਤੇਜ਼ ਪ੍ਰਕਾਸ਼ ਸਿੰਘ ਦੀ ਕੋਠੀ ਖਾਲੀ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਕਿ ਇਨਫੋਰਸਮੈਂਟ ਟੀਮ ਨੇ ਮੌਕੇ 'ਤੇ ਪਹੁੰਚ ਕੇ ਕੋਠੀ ਖਾਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋ ਮੁਲਾਜ਼ਮਾਂ ਵਲੋਂ ਵਿਰੋਧ ਕੀਤਾ ਗਿਆ ਤਾਂ ਟੀਮ ਨੂੰ ਵਾਪਸ ਪਰਤਣਾ ਪਿਆ । ਜਾਣਕਾਰੀ ਅਨੁਸਾਰ ਚੰਡੀਗੜ੍ਹ 'ਚ ਸਥਿਤ ਕੋਠੀ ਨੰਬਰ 33 ਨੂੰ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ । ਕੋਠੀ ਨੂੰ ਖਾਲੀ ਕਰਵਾਉਣ ਦੇ ਆਦੇਸ਼ SDM ਵਲੋਂ ਜਾਰੀ ਕੀਤੇ ਗਏ ਹਨ। SDM ਨੇ ਕਈ ਕਾਰਨ ਕੋਠੀ ਨੂੰ ਖਾਲੀ ਕਰਨ ਲਈ ਨੋਟਿਸ ਭੇਜਿਆ ਹੈ । ਜ਼ਿਕਰਯੋਗ ਹੈ ਕਿ ਇਹ ਕੋਠੀ ਸਾਬਕਾ CM ਬੇਅੰਤ ਸਿੰਘ ਨੂੰ ਦਿੱਤੀ ਗਈ ਸੀ। ਦੱਸ ਦਈਏ ਕਿ ਕਾਂਗਰਸੀ ਆਗੂ ਬੇਅੰਤ ਸਿੰਘ ਸਾਲ 1992 ਵਿੱਚ ਪੰਜਾਬ ਦੇ CM ਰਹੇ ਸਨ। ਉਨ੍ਹਾਂ ਦਾ ਇੱਕ ਅੱਤਵਾਦੀ ਨੇ ਕਤਲ ਕਰ ਦਿੱਤਾ ਸੀ।