ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪਿਛਲੇ ਦਿਨੀਂ 360 ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਹੁਣ 360 ਗ੍ਰਿਫ਼ਤਾਰ ਨੌਜਵਾਨਾਂ 'ਚੋ 348 ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ 24 ਘੰਟਿਆਂ ਵਿੱਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰਨ ਲਈ ਦਿੱਤੇ ਗਏ , ਅਲਟੀਮੇਟਮ ਸਮੇ ਕੌਮੀ ਸੁਰੱਖਿਆ ਐਕਟ ਨੂੰ ਹਟਾਉਣ ਲਈ ਵੀ ਕਿਹਾ ਗਿਆ ਸੀ। ਉੱਥੇ ਹੀ ਪੁਲਿਸ ਨੇ ਨੋਟਿਸ ਰਾਹੀਂ ਲੋਕਾਂ ਨੂੰ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਅੰਮ੍ਰਿਤਪਾਲ ਸਿੰਘ ਦੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਇਸ ਬਾਰੇ ਪੁਲਿਸ ਨੂੰ ਸੂਚਨਾ ਦੇਵੇ । ਬੀਤੀ ਦਿਨੀਂ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਸਾਰੀ ਡਿਟੇਲ ਦੱਸ ਕੇ ਪੋਸਟਰ ਲਗਾਏ ਗਏ ਹਨ।
ਪੋਸਟਰ 'ਚ ਅੰਮ੍ਰਿਤਪਾਲ ਦੇ ਪਿਤਾ ਦਾ ਨਾਮ ਉਸ ਦੇ ਘਰ ਦਾ ਪਤਾ ਸਭ ਕੁਝ ਲਿਖਿਆ ਗਿਆ। ਪੁਲਿਸ ਵਲੋਂ ਸੂਚਨਾ ਦੇਣ ਲਈ ਪੋਸਟਰ 'ਚ ਕੁਝ ਨੰਬਰ ਵੀ ਜਾਰੀ ਕੀਤੇ ਗਏ ਹਨ । ਸੂਤਰਾਂ ਅਨੁਸਾਰ ਅੰਮ੍ਰਿਤਪਾਲ ਦੇ ਪੰਜਾਬ 'ਚ ਹੋਣ ਦੇ ਸ਼ੱਕ ਤੋਂ ਬਾਅਦ ਪੁਲਿਸ ਵੱਲੋ ਹੁਸ਼ਿਆਰਪੁਰ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸਿਰੰਡਰ ਕਰ ਸਕਦਾ ਹੈ। ਇਸ ਸੂਚਨਾ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਭਾਰੀ ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਗਿਆ , ਉੱਥੇ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਵੱਖ -ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ । ਅਜਨਾਲਾ ਘਟਨਾ ਤੋਂ ਬਾਅਦ ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਮਿਲ ਕੇ ਅੰਮ੍ਰਿਤਪਾਲ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਿਆ ਸੀ ।