by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਮਾਨ ਦੀਅਗਵਾਈ 'ਚ ਪੰਜਾਬ ਕੈਬਨਿਟ ਮੀਟਿੰਗ ਹੋਈ ਹੈ। ਇਸ ਮੀਟਿੰਗ ਦੌਰਾਨ ਪੈਟਰੋਲ ਤੇ ਡੀਜ਼ਲ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ । ਦੱਸਿਆ ਜਾ ਰਿਹਾ ਸੂਬੇ ਵਿੱਚ ਪੈਟਰੋਲ ਤੇ ਡੀਜ਼ਲ 1 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਸਕਦਾ ਹੈ। ਪੈਟਰੋਲ ਤੇ ਡੀਜ਼ਲ ਤੇ ਪ੍ਰਤੀ ਲੀਟਰ 90 ਪੈਸੇ ਸੈਂਸ ਲਾਉਣ ਦੀ ਮਨਜ਼ੂਰੀ ਦਿੱਤੀ ਹੈ । ਮੀਟਿੰਗ 'ਚ ਮਾਇਨਿੰਗ ਪਾਲਿਸੀ ਨੂੰ ਮਨਜ਼ੂਰੀ ਦਿੰਦੇ ਹੋਏ 18 ਸਾਈਟਾਂ ਨੂੰ ਮਨਜ਼ੂਰ ਕੀਤਾ ਗਿਆ । ਜਿੱਥੇ ਲੋਕਾਂ ਨੂੰ 5 ਰੁਪਏ ਫੁੱਟ ਦੇ ਹਿਸਾਬ ਨਾਲ ਰੇਤ ਮਿਲੇਗੀ, ਉੱਥੇ ਹੀ ਅਧਿਆਪਕਾਂ ਸਮੇਤ 100 ਸਕੂਲ ਆਫ ਐਮੀਨੈਸ ਨੂੰ ਸਿੰਗਾਪੁਰ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ।