by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਅਹਿਮਦਾਬਾਦ ਦੇ ਇੱਕ ਹਸਪਤਾਲ 'ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 100 ਸਾਲ ਸੀ। ਦੱਸ ਦਈਏ ਕਿ ਕੁਝ ਦਿਨ ਤੋਂ ਹੀਰਾਬੇਨ ਮੋਦੀ ਦੀ ਸਿਹਤ ਖ਼ਰਾਬ ਚੱਲ ਰਹੀ ਸੀ। ਜਿਸ ਦੇ ਚਲਦੇ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂ. ਐਨ ਮਹਿਤਾ ਇੰਸਟੀਚਿਊਟ 'ਚ ਦਾਖ਼ਲ ਕਰਵਾਇਆ ਗਿਆ ਸੀ।
ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਹੀਰਾਬੇਨ ਮੋਦੀ ਦਾ ਯੂ. ਐਨ ਮਹਿਤਾ ਹਾਰਟ ਹਸਪਤਾਲ 'ਚ ਇਲਾਜ਼ ਦੌਰਾਨ ਦੇਹਾਂਤ ਹੋ ਗਿਆ । PM ਮੋਦੀ ਨੇ ਮਾਂ ਨੂੰ ਸ਼ਰਧਾਂਜਲੀ ਦਿੰਦੇ ਕਿਹਾ ਕਿ ਜਦੋ ਮੈ ਉਨ੍ਹਾਂ ਦੇ 100ਵੇ ਜਨਮਦਿਨ 'ਤੇ ਉਨ੍ਹਾਂ ਨੂੰ ਮਿਲਿਆ ਤਾਂ ਉਨ੍ਹਾਂ ਨੇ ਇੱਕ ਗੱਲ ਕਹੀ ਜੋ ਮੈਨੂੰ ਹਮੇਸ਼ਾ ਯਾਦ ਰਹਿੰਦੀ ਹੈ ਕਿ ਕੰਮ ਕਰੋ ਬੁੱਧੀ ਨਾਲ ਤੇ ਜੀਵਨ ਜੀਓ ਸ਼ੁੱਧੀ ਨਾਲ।