ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਜਨਾਲਾ ਪੁਲਿਸ ਥਾਣੇ 'ਚ ਹੋਏ ਘਟਨਾ ਨੂੰ ਲੈ ਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਸਰਕਾਰ ਤੇ ਪੰਜਾਬ ਪੁਲਿਸ ਕੰਮਜ਼ੋਰ ਨਹੀ ਹੈ ,ਕਿਸੇ ਨੂੰ ਵੀ ਹਾਲਾਤ ਖ਼ਰਾਬ ਕਰਨ ਦੀ ਇਜਾਜ਼ਤ ਨਹੀ ਦਿੱਤੀ ਜਾਵੇਗੀ । ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਕਾਬੂ 'ਚ ਹੈ । ਪਿਛਲੇ ਕਈ ਸਾਲਾਂ ਤੋਂ ਪੰਜਾਬ ਦੀ ਏਕਤਾ ਨੂੰ ਤੋੜਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਲੋਕ ਇਕਜੁੱਟ ਰਹਿਣਾ ਚਾਹੁੰਦੇ ਹਨ । ਪੁਲਿਸ ਦੇ ਉੱਚ ਅਧਿਕਾਰੀ ਨੇ ਕਿਹਾ ਕਿ ਲਵਪ੍ਰੀਤ ਸਿੰਘ ਤੂਫ਼ਾਨ ਮਾਮਲੇ ਦੀ ਜਾਂਚ ਲਈ ਪੁਲਿਸ ਅਧਿਕਾਰੀ ਇੱਕ ਟੀਮ ਦਾ ਗਠਨ ਕਰਨ ਗਏ । ਉਹ ਜੋ ਵੀ ਜਾਂਚ ਰਿਪੋਰਟ ਤਿਆਰ ਕਰਨਗੇ, ਉਸ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਕਈ ਕਦਮ ਚੁੱਕਣੇ ਪੈ ਰਹੇ ਹਨ ।
by jaskamal