by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੱਤ ਦੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਸਰਕਾਰ ਵਲੋਂ ਛੁੱਟੀਆਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ । ਸਾਰੇ ਸਰਕਾਰੀ ,ਪ੍ਰਾਈਵੇਟ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਦੇ ਕਿਹਾ ਗਿਆ ਕਿ 1 ਜੂਨ ਤੋਂ 2 ਜੁਲਾਈ ਤੱਕ ਸੂਬੇ ਦੇ ਸਾਰੇ ਸਕੂਲ ਗਰਮੀਆਂ ਦੀਆਂ ਛੁੱਟੀਆਂ ਕਰਕੇ ਬੰਦ ਰਹਿਣਗੇ ।