by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਹੋਣ ਤੋਂ ਬਾਅਦ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਇਨਫੈਕਸ਼ਨ ਹੋਣ ਕਾਰਨ ਉਨ੍ਹਾਂ ਦਾ ਇਲਾਜ਼ ਲੁਧਿਆਣਾ ਦੇ ਦੀਪ ਹਸਪਤਾਲ ਵਿਚ ਚੱਲ ਰਿਹਾ ਸੀ। ਡਾਕਟਰਾਂ ਵਲੋਂ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਸੀ, ਉੱਥੇ ਹੀ ਉਨ੍ਹਾਂ ਦੇ ਕਰੀਬੀ ਦੋਸਤ ਤੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਬਰ ਅਮਰਜੀਤ ਸਿੰਘ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਸੀ ਕਿ ਗਾਇਕ ਸੁਰਿੰਦਰ ਛਿੰਦਾ ਨੇ ਕੁਝ ਦਿਨ ਪਹਿਲਾਂ ਔਰੀਸਨ ਹਸਪਤਾਲ 'ਚ ਆਪ੍ਰੇਸ਼ਨ ਕਰਵਾਇਆ ਸੀ ,ਜਿਸ ਤੋਂ ਬਾਅਦ ਉਨ੍ਹਾਂ ਦੇ ਸਰੀਰ ਵਿੱਚ ਕਾਫੀ ਇਨਫੈਕਸ਼ਨ ਹੋ ਗਈ। ਹਾਲਤ ਨਾਜ਼ੁਕ ਹੋਣ ਕਰਕੇ ਸੁਰਿੰਦਰ ਛਿੰਦਾ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਉੱਥੇ ਉਹ ਵੈਂਟੀਲੇਟਰ 'ਤੇ ਹਨ ਪਰ ਹੁਣ ਇਲਾਜ਼ ਦੌਰਾਨ ਉਨ੍ਹਾਂ ਦਾ ਦੇਹਾਂਤ ਹੋ ਗਿਆ ।