by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਰੇਸ਼ ਨੂੰ ਧਮਕੀ ਵਾਲਾ ਫੋਨ ਆਇਆ ਹੈ। ਜਿਸ ਤੋਂ ਬਾਅਦ ਹੁਣ ਰਾਕੇਸ਼ ਟਿਕੈਤ ਨੇ ਸਰਕਾਰ ਕੋਲੋਂ ਜਾਂਚ ਦੀ ਮੰਗ ਕੀਤੀ ਹੈ । ਜਾਣਕਾਰੀ ਅਨੁਸਾਰ ਫੋਨ ਕਰਨ ਵਾਲੀ ਵਿਅਕਤੀ ਨੇ ਪੂਰੇ ਪਰਿਵਾਰ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ।ਫਿਲਹਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਇਸ ਮਾਮਲੇ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਕੇਂਦਰੀ ਗ੍ਰਹਿ ਮੰਤੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਕਿ ਅਸੀਂਪਿਛਲੇ ਕਈ ਸਾਲਾਂ ਤੋਂ ਕਿਸਾਨਾਂ ਦੇ ਹੱਕਾਂ ਲਈ ਲੜ ਰਹੇ ਹਾਂ ਤੇ ਜਦੋ ਅਸੀ ਦਿੱਲੀ 'ਚ ਅੰਦੋਲਨ ਕੀਤਾ ਸੀ, ਉਸ ਸਮੇ ਵੀ ਸਾਨੂੰ ਧਮਕੀ ਵਾਲੇ ਫੋਨ ਆਏ ਸਨ ।