by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾ ਮੁੱਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਵੇਗਾ। ਦੱਸਿਆ ਜਾ ਰਿਹਾ ਉਸ ਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ । ਫਿਲਹਾਲ ਉਹ ਰੋਹਤਕ ਦੀ ਜੇਲ੍ਹ 'ਚ ਬੰਦ ਹੈ । ਰਾਮ ਰਹੀਮ 'ਤੇ ਬਲਾਤਕਾਰ ,ਕਤਲ ਸਮੇਤ ਕਈ ਮਾਮਲੇ ਦਰਜ਼ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹੀ ਰਾਮ ਰਹੀਮ ਨੂੰ 21 ਜਨਵਰੀ ਨੂੰ 40 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ। ਹੁਣ ਇੱਕ ਵਾਰ ਫਿਰ ਸਿਰਸਾ ਡੇਰਾ ਮੁੱਖੀ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਵੇਗਾ । ਦੱਸ ਦਈਏ ਕਿ ਰਾਮ ਰਹੀਮ ਨੂੰ ਹੁਣ ਤੱਕ 6 ਵਾਰ ਪੈਰੋਲ ਮਿਲ ਚੁੱਕੀ ਹੈ ।