by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੈਟਰੋਲ ਤੇ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀ ਇਲੈਕਟ੍ਰਿਕ ਪਾਲਿਸੀ ਦੇ ਤਹਿਤ ਇਹ ਫੈਸਲਾ ਲਿਆ ਗਿਆ ਕਿ ਪੈਟਰੋਲ 'ਤੇ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ 10 ਫਰਵਤੀ ਤੋਂ 31 ਮਾਰਚ 2023 ਤੱਕ ਬੰਦ ਕੀਤੀ ਜਾਵੇਗੀ । ਦੱਸ ਦਈਏ ਕਿ ਇਲੈਕਟ੍ਰਿਕ ਪਾਲਿਸੀ ਨੂੰ ਲਾਗੂ ਕਰਨ ਲਈ ਗੈਰ ਇਲੈਕਟ੍ਰਿਕ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ । ਜਾਣਕਾਰੀ ਅਨੁਸਾਰ ਇਲੈਕਟ੍ਰਿਕ ਪਾਲਿਸੀ ਤਹਿਤ 10 ਫਰਵਰੀ ਨੂੰ ਜਾਂ ਉਸ ਤੋਂ ਬਾਅਦ ਵੇਚੇ ਗਏ, ਪੈਟਰੋਲ 'ਤੇ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਚਾਲੂ ਵਿਤੀ ਸਾਲ 'ਚ ਰਜਿਸਟ੍ਰੇਸ਼ਨ ਨਹੀ ਕੀਤੀ ਜਾਵੇਗੀ ।