ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੌਮੀ ਇਨਸਾਫ ਮੋਰਚਾ ਵਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਸਾਥੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਦੱਸ ਦਈਏ ਕਿ ਅਜਨਾਲਾ ਘਟਨਾ ਨੂੰ ਦੇਖਦੇ ਹੋਈ 8 ਜ਼ਿਲ੍ਹਿਆਂ ਦੀ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਬੀਤੀ ਦਿਨੀਂ ਅੰਮ੍ਰਿਤਪਾਲ ਸਿੰਘ ਆਪਣੇ ਸਮਰਥਕਾਂ ਨਾਲ ਜਲੰਧਰ ਦੇ ਸ਼ਾਹਕੋਟ ਵੱਲ ਜਾ ਰਹੇ ਸਨ ਤਾਂ ਰਸਤੇ 'ਚ ਪੰਜਾਬ ਪੁਲਿਸ ਨੇ ਕਾਫਲੇ ਨੂੰ ਘੇਰਾ ਪਾ ਲਿਆ । ਇਸ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ, ਹੁਣ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੋੜਾ ਕਰਾਰ ਕਰ ਦਿੱਤਾ ਗਿਆ । ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਫੋਰਸ ਵਲੋਂ ਹੁਣ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਕੱਲ ਤੱਕ ਰਿਹਾਅ ਨਹੀ ਕੀਤਾ ਗਿਆ ਤਾਂ ਵੱਡੇ ਪੱਧਰ ਤੇ ਸ਼ੰਘਰਸ਼ ਕੀਤਾ ਜਾਵੇਗਾ।
by jaskamal