by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੰਨਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਭਾਜਪਾ ਆਗੂ ਨੂੰ ਧਮਕੀ ਭਰਿਆ ਫੋਨ ਆਇਆ ਹੈ। ਫੋਨ ਕਰਨ ਵਾਲੇ ਨੇ 3 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ ,ਪੈਸੇ ਨਾ ਭੇਜਣ 'ਤੇ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਪੁਲਿਸ ਨੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਇਹ ਧਮਕੀ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਉਪ ਪ੍ਰਧਾਨ ਮਨੀਸ਼ਾ ਨੂੰ ਦਿੱਤੀ ਗਈ ਹੈ । ਪੁਲਿਸ ਅਧਿਕਾਰੀ ਨੇ ਕਿਹਾ ਕਿ ਫੋਨ ਕਰਕੇ ਅਣਪਛਾਤੇ ਵਿਅਕਤੀਆਂ ਨੇ 3 ਲੱਖ ਰੁਪਏ ਦੀ ਮੰਗ ਕੀਤੀ ਹੈ, ਨਾ ਦੇਣ 'ਤੇ ਜਾਨੋ ਮਾਰਨ ਦੀ ਗੱਲ ਕਹਿ ਹੈ। ਪੁਲਿਸ ਵਲੋਂ ਆਗੂ ਦੇ ਪਰਿਵਾਰ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।