ਪੱਤਰ ਪ੍ਰੇਰਕ : ਸ਼ਿਮਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਲੰਗਾਹ ਨੂੰ ਸ਼ਿਮਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਗੁਪਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਸ਼ਿਮਲਾ ਪੁਲਸ ਨੇ ਸ਼ਿਮਲਾ ਦੇ ਬੱਸ ਸਟੈਂਡ ਨੇੜੇ ਇਕ ਹੋਟਲ ਤੋਂ ਚਾਰ ਹੋਰ ਦੋਸ਼ੀਆਂ ਨੂੰ ਹੋਰਨਾਂ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਪ੍ਰਕਾਸ਼ ਲੰਗਾਹ ਤੇ ਇੱਕ ਔਰਤ ਸਮੇਤ ਹੋਰਨਾਂ ਨੂੰ 42 ਗ੍ਰਾਮ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਸ਼ਿਮਲਾ ਪੁਲਿਸ ਦੇ ਐਸ.ਪੀ. ਜਾਣਕਾਰੀ ਦਿੰਦੇ ਹੋਏ ਸੰਜੀਵ ਗਾਂਧੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਇਕ ਹੋਟਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਗਿ੍ਫ਼ਤਾਰ ਕਰਨ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਲੰਗਾਹ ਨੂੰ ਇਸ ਤੋਂ ਪਹਿਲਾਂ ਵੀ ਡਰੱਗ ਮਾਮਲੇ 'ਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਹੁਣ ਵੀ ਇਸ ਨੂੰ ਪੱਤਰ ਸਮੇਤ ਕਾਬੂ ਕਰ ਲਿਆ ਗਿਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।