ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਦੱਸ ਦਈਏ ਕਿ SSP ਨਾਨਕ ਸਿੰਘ ਨੇ ਕਿਹਾ ਪੁਲਿਸ ਨੇ ਹੁਣ ਤੱਕ ਇਸ ਮਾਮਲੇ 'ਚ 2 ਚਲਾਨ ਪੇਸ਼ ਕਰ ਦਿੱਤੇ ਹਨ ਤੇ ਇਸ ਮਾਮਲੇ ਦੀ SIT ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਨਾਨਕ ਸਿੰਘ ਨੇ ਕਿਹਾ ਕਿ ਸਿੱਧੂ ਦੇ ਪਰਿਵਾਰ ਨੇ ਜਿਸ 'ਚ ਵਿਅਕਤੀ 'ਤੇ ਸ਼ੱਕ ਜ਼ਾਹਿਰ ਕੀਤਾ ਹੈ, ਉਸ ਕੋਲੋਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਸਿੱਧੂ ਕਤਲ ਮਾਮਲੇ ਨਾਲ ਜੁੜੇ ਕਿਸੇ ਵੀ ਸਖਸ਼ ਨੂੰ ਪੁਲਿਸ ਨੇ ਅੱਜ ਤੱਕ ਕਲੀਨ ਚਿੱਟ ਨਹੀ ਦਿੱਤੀ।
ਇਸ ਕਤਲ ਕਾਂਡ ਨਾਲ ਜੁੜੇ ਵਿਅਕਤੀ ਵਿਦੇਸ਼ਾਂ 'ਚ ਬੈਠੇ ਹਨ। ਉਨ੍ਹਾਂ ਨੂੰ ਜਲਦ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਇਸ ਕਤਲ ਕਾਂਡ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਸਿੱਧੂ ਦੇ ਮਾਪਿਆਂ ਵਲੋਂ ਪ੍ਰਸ਼ਾਸਨ ਕੋਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਇਸ ਮਾਮਲੇ ਨਾਲ ਜੁੜੇ ਕਈ ਗੈਂਗਸਟਰਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।