ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬ੍ਰਜ ਮੰਡਲ ਯਾਤਰਾ ਦੌਰਾਨ ਕੁਝ ਲੋਕਾਂ ਵਲੋਂ ਪਥਰਾਅ ਕੀਤਾ ਗਿਆ। ਜਿਸ ਕਾਰਨ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ। ਦੱਸਿਆ ਜਾ ਰਿਹਾ ਹਿੰਸਾ ਨੂੰ ਕਾਬੂ ਕਰਨ ਲਈ ਨੂੰਹ 'ਚ ਕਰਫਿਊ ਲੱਗਾ ਦਿੱਤਾ ਗਿਆ , ਉੱਥੇ ਹੀ ਸਥਿਤੀ ਨੂੰ ਦੇਖਦੇ ਹੋਏ ਪੂਰੇ ਇਲਾਕੇ 'ਚ ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਗਿਆ । ਅੱਜ DC ਪ੍ਰਸ਼ਾਂਤ ਵਲੋਂ ਭੜਕੀ ਹਿੰਸਾ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ ਜਾਵੇਗੀ ।
CM ਮਨੋਹਰ ਲਾਲ ਨੇ ਕਿਹਾ ਕਿ ਨੂੰਹ ਘਟਨਾ ਬਹੁਤ ਮੰਦਭਾਗੀ ਹੈ…… ਮੈ ਸਾਰੇ ਲੋਕਾਂ ਨੂੰ ਸ਼ਾਤੀ ਬਣਾਏ ਰੱਖਣ ਦੀ ਅਪੀਲ ਕਰਦਾ ਹਾਂ । ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀ ਜਾਵੇਗਾ। ਗ੍ਰਹਿ ਮੰਤਰੀ ਅਨਿਲ ਨੇ ਕਿਹਾ ਕਿ ਪੂਰੇ ਮਾਮਲੇ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇਗੀ। ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਲਈ ਵੱਡੇ ਫੈਸਲੇ ਲਏ ਜਾਣਗੇ। ਜਾਣਕਾਰੀ ਅਨੁਸਾਰ ਬੀਤੀ ਦਿਨੀਂ ਬ੍ਰਜ ਮੰਡਲ ਯਾਤਰਾ 'ਤੇ ਕਿਸੇ ਹੋਰ ਭਾਈਚਾਰੇ ਵਲੋਂ ਗੋਲੀਬਾਰੀ ਤੇ ਪਥਰਾਅ ਕੀਤਾ ਗਿਆ ਸੀ। ਇਸ ਦੌਰਾਨ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ, ਵੱਡੀ ਗਿਣਤੀ 'ਚ ਵਾਹਨਾਂ ਨੂੰ ਅੱਗ ਵੀ ਲੱਗਾ ਦਿੱਤੀ ਗਈ ।