by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰੂ ਨਗਰੀ ਅੰਮ੍ਰਿਤਸਰ ਦੀ ਮਜੀਠਾ ਰੋਡ 'ਤੇ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਵਿਚ ਹਾਲਾਤ ਉਸ ਵੇਲੇ ਭੈਅ ਭੀਤ ਹੋ ਗਏ ਜਦੋਂ ਹਸਪਤਾਲ ਦੇ ਗਰਾਉਂਡ ਫਲੋਰ 'ਤੇ ਭਿਆਨਕ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਇਲਾਜ ਕਰਵਾਉਣ ਆਏ ਮਰੀਜ਼ ਆਪਣੀਆਂ ਜਾਨਾਂ ਬਚਾਉਣ ਲਈ ਹਸਪਤਾਲ 'ਚੋਂ ਬਾਹਰ ਭੱਜੇ ਹਨ। ਇਮਾਰਤ 'ਚ ਲੱਗੀ ਭਿਆਨਕ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।