by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ ਤੋਂ ਪਿਛਲੇ ਦਿਨੀਂ ਇੱਕ ਮਾਮਲਾ ਸਾਹਮਣੇ ਆਇਆ ਸੀ, ਜਿੱਥੇ ਪੁਲਿਸ ਨੇ ਮੁੱਠਭੇੜ ਤੋਂ ਬਾਅਦ ਜਖ਼ਮੀ ਹੋਏ ਬੰਬੀਹਾ ਗੈਂਗ ਦੇ ਮੈਬਰ ਬਿੱਲਾ ਨੂੰ ਗ੍ਰਿਫ਼ਤਾਰ ਕਰਕੇ ਹਸਪਤਾਲ ਇਲਾਜ਼ ਲਈ ਭਰਤੀ ਕਰਵਾਇਆ ਸੀ ਪਰ ਉਹ ਸੁਰੱਖਿਆ ਅਧਿਕਾਰੀਆਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਹੁਣ ਦੋਸ਼ੀ ਬਿੱਲਾ ਨੇ ਖੁਦ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ। ਦੱਸ ਦਈਏ ਕਿ ਦੋਸ਼ੀ ਬਿੱਲਾ ਦੇ ਫਰਾਰ ਹੋ ਜਾਣ ਤੋਂ ਬਾਅਦ ਕਈ ਪੁਲਿਸ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਸੀ ਤੇ ਪੁਲਿਸ ਦੀਆਂ ਟੀਮਾਂ ਵੱਲੋ ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਜਿਸ ਦੇ ਚੱਲਦੇ ਅੱਜ ਉਸ ਨੇ ਆਤਮ -ਸਮਰਪਣ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੁਲਿਸ ਟੀਮ ਵਲੋਂ ਦੋਸ਼ੀ ਤੇ ਉਸ ਦੇ ਸਾਥੀ ਜੀਵਨ ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ।