ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਲਤ ਵਲੋਂ ਗ੍ਰਿਫ਼ਤਾਰ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ 3 ਸਾਥੀਆਂ ਨੂੰ ਜ਼ਮਾਨਤ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਸਰਬਜੀਤ, ਸਿੰਘ ,ਰਾਜਦੀਪ ਸਿੰਘ ਤੇ ਕਰਨੈਲ ਸਿੰਘ ਹੁਣ ਹੁਸ਼ਿਆਰਪੁਰ ਜੇਲ੍ਹ ਤੋਂ ਬਾਹਰ ਆ ਗਏ ਹਨ। ਪੁਲਿਸ ਵਲੋਂ ਇਨ੍ਹਾਂ ਨੂੰ ਅੰਮ੍ਰਿਤਪਾਲ ਦੀ ਮਦਦ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ।ਦੱਸਣਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵਲੋਂ 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ । ਇਸ ਦੌਰਾਨ ਪੁਲਿਸ ਨੇ ਕਾਫਲੇ ਨੂੰ ਘੇਰ ਕੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਦੱਸ ਦਈਏ ਕਿ ਪੁਲਿਸ ਵਲੋਂ ਪਹਿਲਾਂ 360 ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ,ਜਦਕਿ ਪੁਲਿਸ ਨੇ ਉਨ੍ਹਾਂ 'ਚੋ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ। ਪਿਛਲੇ ਦਿਨੀਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਸੀ।ਜਿਸ ਨੂੰ ਅਗਲੇ ਦਿਨ ਮੋਗਾ ਤੋਂ ਬਠਿੰਡਾ ਤੇ ਫਿਰ ਫਲਾਈਟ ਰਾਹੀਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ।
by jaskamal