ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਰਤਾਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਤੇ ਜੰਗਲਾਤ ਵਿਭਾਗ ਨੇ ਮਿਲ ਕੇ ਜੰਗਲੀ ਜੀਵਾਂ ਦੀ ਤਸਕਰੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼ ਕੀਤਾ ਹੈ। ਦੱਸਿਆ ਜਾ ਰਿਹਾ ਤਸਕਰ ਚੀਤੇ ਦੇ ਬੱਚੇ ਨੂੰ 95 ਲੱਖ ਰੁਪਏ 'ਚ ਆਨਲਾਈਨ ਵੇਚਣ ਦੀ ਕੋਸ਼ਿਸ਼ ਕਰ ਰਹੇ ਹਨ । ਪੁਲਿਸ ਨੇ ਇਸ ਮਾਮਲੇ ਸਬੰਧੀ 3 ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ਼ ਕਰ ਲਿਆ ਹੈ । ਫਿਲਹਾਲ ਕਿਸੇ ਵੀ ਅਧਿਕਾਰੀ ਵਲੋਂ ਇਸ ਦੀ ਪੁਸ਼ਟੀ ਨਹੀ ਕੀਤੀ ਗਈ ।
ਜਾਣਕਾਰੀ ਅਨੁਸਾਰ ਜੰਗਲੀ ਜੀਵ ਵਿਭਾਗ ਦੇ ਅਧਿਕਾਰੀ ਜਗਵੰਤ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਨੇ 3 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਸੀ। ਪੁਲਿਸ ਅਧਿਕਾਰੀ ਰਮਨਦੀਪ ਸਿੰਘ ਨੇ ਦੱਸਿਆ ਕਿ ਜੰਗਲੀ ਜੀਵ ਦੀ ਤਸਕਰੀ ਤੇ ਗੈਰ ਕਾਨੂੰਨੀ ਢੰਗ ਨਾਲ ਆਨਲਾਈਨ ਜੰਗਲੀ ਜੀਵਾਂ ਨੂੰ ਖਰੀਦ- ਵੇਚ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਕੁਝ ਵਿਅਕਤੀਆਂ ਵਲੋਂ ਚੀਤੇ ਦੇ ਬੱਚੇ ਨੂੰ ਆਨਲਾਈਨ ਵੇਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ,ਜੋ 95 ਲੱਖ 'ਚ ਵੇਚਿਆ ਜਾਣਾ ਹੈ। ਫਿਲਹਾਲ ਅਧਿਕਾਰੀਆਂ ਵੱਲੋ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।