ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿਥੇ ਥਾਣਾ ਕੱਚਾ ਪੱਕਾ ਵਿਖੇ ਇਕ ਥਾਣੇਦਾਰ ਨੇ ਮਹਿਲਾ ਨੂੰ ਹਵਸ ਦਾ ਸ਼ਿਕਾਰ ਬਣਾਇਆ ਹੈ। ਇਸ ਵਾਰਦਾਤ ਦੀ ਵੀਡੀਓ ਸੋਸ਼ਲ ਮੀਡਿਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਦੇ ਉੱਚ ਅਧਿਕਾਰੀ ਨੂੰ ਸ਼ਿਕਾਇਤ ਦਿੱਤੀ ਗਈ ਹੈ ਤੇ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਕਿਸੇ ਘਰ ਦੇ ਮੈਬਰ ਨੇ ਚੋਰੀ ਛਿਪੇ ਬਣਾਈ ਹੈ।
ਫਿਲਹਾਲ ਪੁਲਿਸ ਅਧਿਕਾਰੀ ਵਲੋਂ ਥਾਣੇਦਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਕਾਰਵਾਈ ਦੇ ਆਦੇਸ਼ ਵੀ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਇਕ ਔਰਤ ਨੇ ਘਰਿ ਬਾਹਰ ਜਾਣ ਸਮੇ ਆਪਣੇ ਜਾਣਕਾਰ ਇਕ ਜਨਾਨੀ ਨੂੰ ਘਰ ਦੀ ਰਖਵਾਲੀ ਲਈ ਛੱਡ ਦਿੱਤਾ ਸੀ । ਉਹ ਜਦੋ ਘਰ ਵਾਪਸ ਆਈ ਤਾਂ ਉਸ ਨੇ ਘਰ ਤੋਂ ਬਾਹਰ ਜਾਂਦੇ ਸਮੇ ASI ਲਖਵਿੰਦਰ ਸਿੰਘ ਨੂੰ ਦੇਖਿਆ। ਔਰਤ ਨੇ ਦੱਸਿਆ ਕਿ ਥਾਣੇਦਾਰ ਨੇ ਰਖਵਾਲੀ ਲਈ ਘਰ ਛੱਡੀ ਔਰਤ ਨਾਲ ਜਬਰ ਜਨਾਹ ਕੀਤਾ ਹੈ। ਔਰਤ ਨੇ ਕਿਹਾਥਾਣੇਦਾਰ ਨੇ ਕਿਹਾ ਕਿ ਜੇਕਰ ਉਹ ਕਿਸੇ ਨਾਲ ਵੀ ਗੱਲ ਕਰਨ ਗਈ ਤਾਂ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾ ਦੇਵਾਂਗਾ। ਥਾਣੇਦਾਰ ਨੇ ਨੇ ਜਾਨੋ ਮਾਰਨ ਈਦ ਧਮਕੀਆਂ ਵੀ ਦਿੱਤੀਆਂ ਸੀ। ਪੁਲਿਸ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਕੀਤੀ ਹੈ।