by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਦੁਕਾਨਦਾਰ ਵਲੋਂ ਨਗਰ ਨਿਗਮ ਦਫ਼ਤਰ 'ਚ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਸ ਨੂੰ ਨਿਗਮ ਅਧਿਕਾਰੀਆਂ ਵਲੋਂ ਮੌਕੇ 'ਤੇ ਹਸਪਤਾਲ ਭਰਤੀ ਕਰਵਾਇਆ ਗਿਆ। ਸੂਰਜ ਨੇ ਦਵਾਈ ਪੀਣ ਤੋਂ ਪਹਿਲਾਂ ਨਗਰ ਨਿਗਮ ਦਫ਼ਤਰ ਦੇ ਬਾਹਰ ਖੜ੍ਹੇ ਹੋ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਨਗਰ ਨਿਗਮ ਮੁਲਾਜ਼ਮਾਂ ਤੇ ਸਿਆਸੀ ਆਗੂਆਂ 'ਤੇ ਬਿਨਾਂ ਗੱਲ ਤੋਂ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਫਿਲਹਾਲ ਸੂਰਜ ਜ਼ੇਰੇ ਇਲਾਜ਼ ਹੈ ਤੇ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।