ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਦੇ ਘਰ ਚੋਰਾਂ ਨੇ ਡਾਕਾ ਮਾਰਿਆ ਹੈ। ਦੱਸ ਦਈਏ ਕਿ y +ਸ਼੍ਰੇਣੀ ਦੀ ਸੁਰੱਖਿਆ ਹੋਣ ਦੇ ਬਾਵਜੂਦ ਵੀ ਜੀਵਨ ਗੁਪਤਾ ਘਰ ਚੋਰ ਚੋਰੀ ਕਰ ਕੇ ਚੱਲੇ ਗਏ ਹਨ। ਇਸ ਸਬੰਧੀ ਜੀਵਨ ਗੁਪਤਾ ਦੇ ਭਰਾ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ਼ ਕਾਰਵਾਈ ਗਈ । ਚੋਰੀ ਦੀ ਸਾਰੀ ਘਟਨਾ ਮੌਕੇ 'ਤੇ ਲੱਗੇ CCTV ਕੈਮਰੇ 'ਚ ਕੈਦ ਹੋ ਗਈ । ਪੁਲਿਸ ਅਧਿਕਾਰੀ ਨੀਰਜ ਨੇ ਦੱਸਿਆ ਕਿ ਉਨ੍ਹਾਂ ਸ਼ਿਕਾਇਤ ਮਿਲੀ ਸੀ ਕਿ ਚੋਰਾਂ ਵਲੋਂ ਭਾਜਪਾ ਦੇ ਸੀਨੀਅਰ ਆਗੂ ਜੀਵਨ ਗੁਪਤਾ ਦੇ ਘਰੋਂ 2 ਮੋਬਾਈਲ ਫੋਨ, 1ਲੈਪਟਾਪ ,20 ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਵੀ ਸਾਮਾਨ ਚੋਰੀ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਹੈਰਾਨੀ ਦੀ ਗੱਲ ਇਹ ਹੈ ਕਿ ਭਾਜਪਾ ਆਗੂ ਨੂੰ y +ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ…. ਜਿਸ ਕਰਕੇ ਉਨ੍ਹਾਂ ਦੇ ਘਰ ਜਵਾਨ ਤਾਇਨਾਤ ਰਹਿੰਦੇ ਹਨ । ਇਸ ਦੇ ਬਾਵਜੂਦ ਵੀ ਚੋਰ ਬਿਨਾਂ…ਕਿਸੇ ਡਰ ਤੋਂ ਚੋਰੀ ਕਰਕੇ ਫਰਾਰ ਹੋ ਗਏ ।
by jaskamal