by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼ਿਵ ਸੈਨਾ ਦੇ ਮੁਕੇਰੀਆਂ ਤੋਂ ਲੀਡਰ ਬੰਟੀ ਯੋਗੀ ਨੇ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਨੂੰ ਧਮਕੀ ਦਿੱਤੀ। ਉਸ ਨੇ ਵੀਡੀਓ ਜਾਰੀ ਕਰਦੇ ਕਿਹਾ ਮੈ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰਾਂਗਾ , ਅੰਮ੍ਰਿਤਪਾਲ ਸਿੰਘ ਜਿਥੋਂ ਵੀ ਲੰਘੇਗਾ, ਮੈ ਉਸ ਦਾ ਸਾਹਮਣਾ ਕਰਾਂਗਾ। ਸ਼ਿਵ ਸੈਨਾ ਆਗੂ ਨੇ ਕਿਹਾ ਜੇਕਰ ਮੈ ਅੰਮ੍ਰਿਤਪਾਲ ਨੂੰ ਗੋਲੀਆਂ ਨਾ ਮਾਰੀਆਂ , ਸੁਧੀਰ ਸੂਰੀ ਦਾ ਬਦਲਾ ਨਾ ਲਿਆ ਤਾਂ ਮੈ ਹਿੰਦੂ ਨਹੀ ਹੋਵਾਂਗਾ।
ਇਸ ਵੀਡੀਓ ਨੂੰ ਦੇਖ ਕੇ ਕੁਝ ਨਿਹੰਗ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਇਸ ਆਗੂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਪਿਛਲੀ ਦਿਨੀਂ ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦਾ ਦਿਨ -ਦਿਹਾੜੇ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਵੀ ਕੀਤਾ। ਜਿਸ ਕੋਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।