ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇੱਕ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ CM ਮਾਨ ਦੇ ਹੁਕਮਾਂ 'ਤੇ ਆਪ੍ਰੇਸ਼ਨ ਕਾਸੋ ਤਹਿਤ ਪੁਲਿਸ ਅਧਿਕਾਰੀਆਂ ਵਲੋਂ ਭਾਰੀ ਪੁਲਿਸ ਫੋਰਸ ਸਣੇ ਕਾਜ਼ੀ ਮੰਡੀ, ਭੀਮ ਮਗਰ, ਸਮੇਤ ਕਈ ਇਲਾਕਿਆਂ 'ਚ ਛਾਪੇਮਾਰੀ ਕੀਤੀ ਗਈ। ਪੁਲਿਸ ਫੋਰਸ ਨੂੰ ਦੇਖ ਕੇ ਕਾਜ਼ੀ ਮੰਡੀ ਸਮੇਤ ਕਈ ਇਲਾਕਿਆਂ 'ਚ ਹੜਕੰਪ ਮੱਚ ਗਿਆ । DSP ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਪੁਲਿਸ ਅਧਿਕਾਰੀਆਂ ਨੇ ਕਾਜ਼ੀ ਮੰਡੀ ਦੇ ਕੋਲ ਵਾਲੇ ਸਾਰੇ ਇਲਾਕਿਆਂ ਨੂੰ ਸੀਲ ਕਰ ਦਿੱਤਾ ਤਾਂ ਜੋ ਕੋਈ ਸ਼ੱਕੀ ਵਿਅਕਤੀ ਭੱਜ ਨਾ ਸਕੇ।
CP ਚਾਹਲ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਨੇ ਆਪ੍ਰੇਸ਼ਨ ਕਾਸੋ ਦੌਰਾਨ ਕਈ ਥਾਵਾਂ ਤੋਂ 20 ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਨਸ਼ਾ ਬਰਾਮਦ ਕੀਤਾ ਹੈ । ਚਾਹਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਪੂਰੀ ਤਰਾਂ ਖ਼ਤਮ ਕਰਨ ਲਈ ਉਹ ਪੁਲਿਸ ਨੂੰ ਸਹਿਯੋਗ ਦੇਣ ਤੇ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ । ਉਨ੍ਹਾਂ ਨੇ ਕਿਹਾ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁੱਪਤ ਰੱਖਿਆ ਜਾਵੇਗਾ । ਜੇਕਰ ਪੁਲਿਸ ਦੇ ਕਿਸੇ ਵੀ ਅਧਿਕਰੀ ਦੀ ਕਿਸੇ ਨਸ਼ਾ ਤਸਕਰ ਨਾਲ ਕੋਈ ਮਿਲੀਭੁਗਤ ਹੋਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।