by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭ੍ਰਿਸ਼ਟਾਚਾਰ ਦੇ ਕੇਸ 'ਚ ਗ੍ਰਿਫ਼ਤਾਰ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਸਿੰਗਲਾ ਦੇ ਵਕੀਲ ਨੇ ਹਾਈ ਕੋਰਟ ਵਿੱਚ ਦਲੀਲ ਦਿੱਤੀ ਕਿ ਉਸ ਕੋਲੋਂ ਕੋਈ ਵਸੂਲੀ ਨਹੀਂ ਹੋਈ ਹੈ। ਇਸ ਦੇ ਨਾਲ ਹੀ ਸਿੰਗਲਾ ਨੇ ਕਾਲ ਰਿਕਾਰਡਿੰਗ ਲਈ ਆਵਾਜ਼ ਦੇ ਨਮੂਨੇ ਵੀ ਦਿੱਤੇ, ਜਿਸ 'ਚ ਉਨ੍ਹਾਂ ਦੀ ਆਵਾਜ਼ ਦੱਸੀ ਜਾ ਰਹੀ ਹੈ, ਇਸ ਲਈ ਉਨ੍ਹਾਂ ਨੂੰ ਬਕਾਇਦਾ ਜ਼ਮਾਨਤ ਦਿੱਤੀ ਜਾਵੇ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਆਪਣੀ ਹੀ ਸਰਕਾਰ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਸੀ।