ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ 'ਤੇ ਕਾਰਵਾਈ ਤੋਂ ਬਾਅਦ SSP ਸਤਿੰਦਰ ਸਿੰਘ ਨੇ ਵੱਡਾ ਖੁਲਾਸਾ ਕਰਦੇ ਕਿਹਾ ਕਿ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੋਂ ਇੱਕ 32 ਬੋਰ ਤੇ 32 ਕਾਰਤੂਸ ਬਰਾਮਦ ਕੀਤੇ ਹਨ। ਦੋਸ਼ੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੇ ਦੱਸਿਆ ਕਿ ਇਹ ਨਾਜਾਇਜ਼ ਕਾਰਤੂਸ ਉਸ ਨੂੰ ਗੁਰਭੇਜ ਸਿੰਘ ਨਾਮ ਦੇ ਵਿਅਕਤੀ ਨੇ ਅੰਮ੍ਰਿਤਪਾਲ ਦੇ ਬੋਲਣ 'ਤੇ ਦਿੱਤੇ ਹਨ।
SSP ਨੇ ਕਿਹਾ ਕਿ ਬੀਤੀ ਦਿਨੀਂ ਪੁਲਿਸ ਟੀਮ ਵਲੋਂ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਘੇਰ, ਉਸ ਦੇ 7 ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ । ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਅਜੇਪਾਲ ਸਿੰਘ, ਹਰਮਿੰਦਰ ਸਿੰਘ ,ਸਵਰੀਤ ਸਿੰਘ, ਗੁਰਵੀਰ ਸਿੰਘ, ਬਲਜਿੰਦਰ ਸਿੰਘ ਤੇ ਅਮਨਦੀਪ ਸਿੰਘ ਦੇ ਰੂਪ 'ਚ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ । ਫਿਲਹਾਲਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਜਿੱਥੇ ਉਨ੍ਹਾਂ ਦਾ ਰਿਮਾਂਡ ਮਿਲਣ 'ਤੇ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾਵੇਗੀ ।