by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੁਸ਼ੀਲ ਰਾਜ ਕੁਮਾਰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਹਰਿਆਣਾ ਦੇ ਪੱਖ 'ਚ ਲਏ ਸਟੈਂਡ ਤੋਂ ਬਾਅਦ ਪੰਜਾਬ 'ਚ ਫਿਰ ਸਿਆਸਤ ਗਰਮਾ ਗਈ ਹੈ। ਵਿਰੋਧੀ ਪਾਰਟੀਆਂ ਨੇ ਇਸ ਮੁੱਦੇ 'ਤੇ ਪੰਜਾਬ ਦੀ ਆਮ ਆਦਮੀ ਸਰਕਾਰ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਕਿਸੇ ਵੀ ਸੂਬੇ ਨੂੰ ਨਹੀਂ ਜਾਣ ਦੇਵਾਂਗੇ। ਜੋ ਵੀ ਕੁਰਬਾਨੀ ਦੇਣੀ ਪਵੇਗੀ, ਤਿਆਰ ਹਾਂ। ਜਾਨ ਕੁਰਬਾਨ ਕਰ ਦੇਵਾਂਗੇ ਪਰ ਪਾਣੀ ਦੀ ਇਕ ਬੂੰਦ ਬਾਹਰ ਨਹੀਂ ਜਾਣ ਦੇਣਗੇ।ਦੱਸਣਯੋਗ ਹੈ ਕਿ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਨੇ ਕਿਹਾ ਸੀ ਕਿ ਐੱਸ. ਵਾਈ. ਐੱਲ. ਨਹਿਰ ਦਾ ਪਾਣੀ ਹਰਿਆਣਾ ਦੇ ਪਿੰਡ-ਪਿੰਡ ਪਹੁੰਚੇਗਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਾਣੀਆਂ 'ਤੇ ਹਰਿਆਣਾ ਦਾ ਹੱਕ ਹੈ।