by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : CM ਮਾਨ ਤੇ ਡਾ. ਗੁਰਪ੍ਰੀਤ ਕੌਰ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਇਸ ਵਿਆਹ ਤੋਂ ਬਾਅਦ ਭਗਵੰਤ ਮਾਨ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਗਰੇਵਾਲ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਕਿਹਾ: 'ਸਭ ਤੋਂ ਉਤਮ ਬਦਲਾ ਉਨ੍ਹਾਂ ਨੂੰ ਇਹ ਦਰਸਾਉਂਦਾ ਹੈ ਕਿ ਤੁਹਾਡਾ ਜੀਵਨ ਉਨ੍ਹਾਂ ਦੇ ਜਾਣ ਤੋਂ ਬਾਅਦ ਹੋਰ ਬਿਹਤਰ ਹੋ ਰਿਹਾ ਹੈ। ਦੱਸਣਯੋਗ ਹੈ ਕਿ ਸਾਲ 2015 ’ਚ ਭਗਵੰਤ ਮਾਨ ਅਤੇ ਇੰਦਰਪ੍ਰੀਤ ਕੌਰ ਦਾ ਤਲਾਕ ਹੋ ਗਿਆ ਸੀ। ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਸਮੇਂ ਵੀ ਉਨ੍ਹਾਂ ਦੇ ਦੋਵੇਂ ਬੱਚੇ ਪਹੁੰਚੇ ਹੋਏ ਸਨ।