by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿੱਖੇ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ,ਦੱਸਿਆ ਜਾ ਰਿਹਾ ਪੁਲਿਸ ਨੇ 2 ਨੌਜਵਾਨਾਂ ਨੂੰ 8 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਜ਼ਾਰ ਵਿੱਚ 40 ਕਰੋੜ ਰੁਪਏ ਕੀਮਤ ਦੱਸੀ ਜਾ ਰਹੀ ਹੈ । ਦੋਸ਼ੀਆਂ ਦੀ ਪਛਾਣ ਅਨਮੋਲ ਸਿੰਘ ਤੇ ਹੀਰਾ ਸਿੰਘ ਦੇ ਰੂਪ 'ਚ ਹੋਈ ਹੈ। ਦੋਵੇ ਦੋਸ਼ੀ ਅੰਮ੍ਰਿਤਸਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ਼ ਹਨ। ਗ੍ਰਿਫਤਾਰ ਕੀਤੇ ਦੋਸ਼ੀਆਂ ਨੇ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ । ਫਿਲਹਾਲ ਪੁਲਿਸ ਵਲੋਂ ਦੋਵੇ ਦੋਸ਼ੀਆਂ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।