ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੈਂਗਸਟਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਬੰਬੀਹਾ ਗੈਂਗ ਦੇ 3 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਗੈਂਗਸਟਰਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਭੁੱਲਰ ਦੇ ਨਾਮ ਤੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 32 ਬੋਰ ,125 ਜਿੰਦਾ ਕਾਰਤੂਸ, 78.27 ਲੱਖ ਰੁਪਏ ਦੀ ਡਰੱਗ ਮਨੀ ਤੇ ਹੋਰ ਵੀ ਚੀਜਾਂ ਬਰਾਮਦ ਕੀਤੀਆਂ ਹਨ। ਬਾਕੀ 2 ਗੈਂਗਸਟਰਾਂ ਦੀ ਪਛਾਣ ਰਾਜਵਿੰਦਰ ਸਿੰਘ ਤੇ ਪਰਮਬੀਰ ਸਿੰਘ ਦੇ ਰੂਪ ਵਿੱਚ ਹੋਈ ਹੈ ।
ਪੰਜਾਬ ਦੇ DGP ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸ੍ਕ ਫੋਰਸ ਨੇ 3 ਗੈਂਗਸਟਰਾਂ ਨੂੰ ਹਥਿਆਰਾਂ ਸਮਤੇ ਗ੍ਰਿਫਤਾਰ ਕੀਤਾ ਹੈ। ਜੋ ਕਿ ਬੰਬੀਹਾ ਗੈਂਗ ਦੇ ਨਾਮੀ ਤੇ ਖਤਨਰਨਾਕ ਸ਼ੂਟਰ ਹਨ । ਉਨ੍ਹਾਂ ਨੇ ਦੱਸਿਆ ਕਿ ਹੈਪੀ 2017 ਤੋਂ ਹੀ ਫਰਾਰ ਸੀ। ਇਨ੍ਹਾਂ ਤਿੰਨਾਂ ਗੈਂਗਸਟਰਾਂ ਤੇ ਨਸ਼ਾ ਤਸਕਰੀ ਤੇ ਕਤਲ ਦੇ ਕਈ ਮਾਮਲੇ ਦਰਜ ਹਨ। ਦੱਸ ਦਈਏ ਕਿ ਦੋਸ਼ੀ ਵੱਡੇ ਪੱਧਰ ਤੇ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਿਲ ਹਨ । ਉਨ੍ਹਾਂ ਦੇ ਜੰਮੂ ਤੇ ਕਸ਼ਮੀਰ ਵਿੱਚ ਵੀ ਸਬੰਧ ਹਨ ।ਪੁਲਿਸ ਨੇ ਵੱਖ ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ ।