by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਨੇ 4 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। 15 ਅਗਸਤ ਤੋਂ ਪਹਿਲਾ ਹੀ ਪੁਲਿਸ ਨੇ ਪੰਜਾਬ ਤੇ ਦਿੱਲੀ ਪੁਲਿਸ ਨੇ ਸਾਂਝੇ ਅਪਰੇਸ਼ਨ ਨਾਲ ਇਨ੍ਹਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਅੱਤਵਾਦੀਆਂ ਕੋਲ 3 ਹੈਡ ਗ੍ਰਨੇਡ,40 ਕਾਰਤੂਸ ਤੇ ਹੋਰ ਵੀ ਹਥਿਆਰ ਬਰਾਮਦ ਕੀਤੇ ਗਏ ਹਨ।
ਦੱਸਿਆ ਜਾ ਰਹੀਆਂ ਹੈ ਕਿ ਦੋਸ਼ੀਆਂ ਦੇ ਸਬੰਧ ਪਾਕਿਸਤਾਨ ਏਜੰਸੀ ISI ਤੋਂ ਇਲਾਵਾ ਕੈਨੇਡਾ ਤੇ ਆਸਟ੍ਰੇਲੀਆ ਦੇ ਗੈਂਗਸਟਰਾਂ ਨਾਲ ਹਨ। ਪੁਲਿਸ ਨੇ ਦੱਸਿਆ ਕਿ ਇਹ ਸਾਰੇ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ 'ਚ ਸੀ। ਜਿਸ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਪੰਜਾਬ ਦੇ DGP ਵਲੋਂ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸੀ ਕਿ ਦੇਸ਼ ਵਿੱਚ 75ਵੇ ਆਜ਼ਾਦੀ ਦਿਵਸ ਮੌਕੇ ਕਿਸੇ ਵੀ ਤਰਾਂ ਨਾਲ ਮਾਹੌਲ ਨੂੰ ਖਰਾਬ ਨਹੀ ਹੋਣ ਦਿੱਤਾ ਜਾਵੇਗਾ। ਫਿਲਹਾਲ ਪੁਲਿਸ ਵਲੋਂ ਅਗੇ ਦੀ ਕਰਵਾਈ ਚੱਲ ਰਹੀ ਹੈ। ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।