by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗ੍ਰਿਫ਼ਤਾਰ ਦੋ ਵਿਅਕਤੀਆਂ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧ ਹਨ ਤੇ 4 ਵਿਅਕਤੀਆਂ ਨੂੰ ਹੋਰ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਐੱਸ. ਐੱਸ. ਪੀ. ਦੀਪਕ ਪਰੀਕ ਨੇ ਦੱਸਿਆ ਕਿ ਸੰਦੀਪ ਸਿੰਘ ਤੇ ਜਸਵਿੰਦਰ ਸਿੰਘ ਨਾਂ ਦੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਗੈਂਗਸਟਰਾਂ ਨਿੱਕੂ ਤੇ ਸਹੋਲੀ ਨਾਲ ਸਬੰਧ ਹਨ, ਜੋ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹਨ। ਇਹ ਪੰਜਾਬ ’ਚ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਦੇ ਸਨ।
ਜਸਵਿੰਦਰ ਸਿੰਘ ਨੂੰ ਮੋਗਾ ਤੋਂ ਗ੍ਰਿਫ਼ਤਾਰ ਕਰ 1 ਪਿਸਟਲ 32 ਬੋਰ 4 ਜ਼ਿੰਦਾ ਰੋਂਦ ਬਰਾਮਦ ਬਰਾਮਦ ਕੀਤੇ, ਜਦਕਿ ਸੰਦੀਪ ਸਿੰਘ ਦੀ ਤਲਾਸ਼ੀ ਦੌਰਾਨ 3 ਪਿਸਟਲ 32 ਬੋਰ ਸਣੇ 16 ਰੌਂਦ ਜ਼ਿੰਦਾ ਬਰਾਮਦ ਹੋਏ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਕੀਤੀ ਜਾ ਰਹੀ ਹੈ।