by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿੱਖੇ ਬੀ. ਐੱਸ. ਐੱਫ. ਦੇ ਜਵਾਨਾਂ ਨੇ 3 ਕਿਲੋ ਹੈਰੋਇਨ ਜ਼ਬਤ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕੀਟ 'ਚ 15 ਕਰੋੜ ਰੁਪਏ ਕੀਮਤ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਕਣਕ ਦੀ ਖੜ੍ਹੀ ਹੋਈ ਫ਼ਸਲ ਨੂੰ ਦੇਖਦੇ ਹੋਏ ਪਾਕਿਸਤਾਨ ਅਤੇ ਭਾਰਤ ਵਿਚ ਕੰਮ ਕਰ ਰਹੇ ਸਮੱਗਲਰ ਆਪਣੀਆਂ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ ਕਰ ਰਹੇ ਹਨ। ਸਰਹੱਦਾਂ ’ਤੇ ਤਾਇਨਾਤ ਬੀ. ਐੱਸ. ਐੱਫ. ਵਲੋਂ ਸਮੱਗਲਰਾਂ ਨੂੰ ਪੂਰੀ ਚੁਣੌਤੀ ਦਿੱਤੀ ਜਾ ਰਹੀ ਹੈ ਅਤੇ ਕਿਸੇ ਵੀ ਦੇਸ਼ ਧ੍ਰੋਹੀ ਗਤੀਵਿਧੀਆਂ ਨੂੰ ਰੋਕਣ ਲਈ ਉਨ੍ਹਾਂ ਵਲੋਂ ਪੂਰੇ ਯਤਨ ਕੀਤੇ ਜਾ ਰਹੇ ਹਨ।