ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬਸੰਤ ਪੰਚਮੀ ਮੌਕੇ ਪੰਜਾਬ ਸਰਕਾਰ ਵਲੋਂ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ। ਉੱਥੇ ਹੀ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ । ਪੁਲਿਸ ਨੇ 75 ਗੱਟੂ ਚਾਈਨਾ ਡੋਰ, 2 ਲੱਖ ਰੁਪਏ ਦੀ ਨਕਦੀ ਸਮੇਤ 1 ਕਾਰ ਚਾਲਕ ਨੂੰ ਕਾਬੂ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ ਦੀ ਪਾਲਣਾ ਕਰਦੇ ਚਾਈਨਾ ਡੋਰ ਵੇਚਣ ਵਾਲੇ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਡੋਰ ਤੇ ਪਤੰਗ ਵੇਚਣ ਦਾ ਧੰਦਾ ਕਰਦਾ ਹੈ ਤੇ ਬਸੰਤ ਪੰਚਮੀ ਦੇ ਮੌਕੇ ਆਪਣੀ ਕਾਰ ਵਿੱਚ ਲੋੜ ਕਰਕੇ ਰੈਪਰ ਬਦਲ ਕੇ ਫਿਰੋਜ਼ਪੁਰ ਵਲੋਂ ਆ ਰਿਹਾ ਹੈ। ਜਿਸ ਤੋਂ ਬਾਅਦ ਤੁਰੰਤ ਨਾਕਾਬੰਦੀ ਕੀਤੀ ਗਈ ਤਾਂ ਜੋ ਵਿਅਕਤੀ ਨੂੰ ਕਾਬੂ ਕੀਤਾ ਜਾ ਸਕੇ । ਪੁਲਿਸ ਟੀਮ ਨੇ ਨਾਕਾਬੰਦੀ ਕਰਕੇ ਉਕਤ ਵਿਅਕਤੀ ਲੱਕੀ ਨੂੰ ਗੱਡੀ ਸਮੇਤ ਕਾਬੂ ਕਰ ਲਿਆ। ਕਿਸ ਕੋਲੋਂ ਤਲਾਸ਼ੀ ਦੌਰਾਨ 75 ਗੱਟੂ ਚਾਈਨਾ ਡੋਰ, 2ਲੱਖ ਰੁਪਏ ਦੀ ਨਕਦੀ ਬਰਾਮਦ ਹੋਈ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।