ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਨੇ ਮੋਹਾਲੀ ਤੋਂ ਪਾਕਿਸਥਾਨ ਦੀ ਖੁਫੀਆ ਏਜੰਸੀ ISI ਦੇ ਇਸ਼ਾਰਿਆਂ 'ਤੇ ਨਾਲ ਚਲ ਰਹੇ ਸਰਹੱਦ ਪਾਰ ਨਸ਼ਾ ਸਪਲਾਈ ਮਾਡਿਊਲ ਦੇ 2 ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕਰਕੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਅਧਿਕਾਰੀ ਅਸ਼ਵਨੀ ਨੇ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਇਨ੍ਹਾਂ ਕੋਲੋਂ 30 ਬੋਰ ਦੇ 2 ਪਿਸਤੌਲ ਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਦੋਸ਼ੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਕੋਟ ਈਸੇ ਜ਼ਿਲ੍ਹਾ ਮੋਗਾ ਤੇ ਰੋਹਿਤ ਵਾਸੀ ਰਾਜਸਥਾਨ ਦੇ ਰੂਪ 'ਚ ਹੋਈ ਹੈ। ਇਨ੍ਹਾਂ ਖ਼ਿਲਾਫ਼ ਪੰਜਾਬ ਵਿੱਚ ਪਹਿਲਾਂ ਵੀ ਕਈ ਮਾਮਲੇ ਦਰਜ਼ ਹਨ।
ਜਾਂਚ 'ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਥਾਨ ਸਥਿਤ ਨਸ਼ਾ ਸਮੱਗਲਰਾਂ ਨਾਲ ਸਬੰਧ ਰੱਖਣ ਵਾਲੇ ਜ਼ਿਆਦਾ ਸੰਗਠਿਤ ਸਰਹੱਦ ਪਾਰ ਸਮਗਲਿੰਗ ਮਾਡਿਊਲ ਦੇ ਮੁੱਖ ਮੈਬਰ ਹਨ । ਅਧਿਕਾਰੀਆਂ ਅਨੁਸਾਰ ਦੋਸ਼ੀ ਗੁਰਪ੍ਰੀਤ ਸਿੰਘ ਜੋ ਪੇਸ਼ੇ ਤੋਂ ਇੱਕ ਗਾਇਕ ਤੇ ਮਾਡਲ ਹੈ ।ਦੂਜਾ ਦੋਸ਼ੀ ਰੋਹਿਤ ਸਿੰਘ ਨੇ ਗੁਰਪ੍ਰੀਤ ਸਿੰਘ ਰਾਹੀਂ ਰਾਜਸਥਾਨ ਤੇ ਪੰਜਾਬ ਦੀਆਂ ਸਰਹੱਦਾਂ 'ਤੇ ਪਾਕਿਸਥਾਨੀ ਯੂਨਿਟਾਂ ਨੂੰ ਲੋਕੇਸ਼ਨ ਦੀ ਕੋਆਰਡੀਨੇਟ ਜਾਣਕਾਰੀ ਪ੍ਰਦਾਨ ਕੀਤੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।