by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੁਲਿਸ ਹਿਰਾਸਤ ਵਿੱਚੋ ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਤੋਂ ਕਾਬੂ ਕਰ ਲਿਆ ਗਿਆ ਹੈ। ਦਿੱਲੀ ਦੇ ਸਪੈਸ਼ਲ ਸੈਲ ਨੇ ਗੈਂਗਸਟਰ ਦੀਪਕ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਪੈਸ਼ਲ ਸੈਲ ਨੂੰ ਕੁਝ ਅਹਿਮ ਸੁਰਾਗ ਮਿਲੇ ਸੀ। ਜਿਸ ਤੋਂ ਬਾਅਦ ਪੁਲਿਸ ਨੇ ਟੀਨੂ ਨੂੰ ਗ੍ਰਿਫਤਾਰ ਕਰ ਲਿਆ । ਪੁਲਿਸ ਸੂਤਰਾਂ ਅਨੁਸਾਰ ਇਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਜ਼ਿਕਰਯੋਗ ਹੈ ਕਿ ਗੈਂਗਸਟਰ ਦੀਪਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਸ਼ਾਮਿਲ ਹੈ ਜੋ ਕਿ ਸਿੱਧੂ ਦੇ ਕਤਲ ਹੋਣ ਤੱਕ ਲਾਰੈਂਸ ਨਾਲ ਫੋਨ 'ਤੇ ਗੱਲ ਕਰ ਰਿਹਾ ਸੀ। ਪੁਲਿਸ ਵਲੋਂ ਕੁਝ ਦਿਨ ਪਹਿਲਾ ਉਸ ਦੀ ਮਹਿਲਾ ਦੋਸਤ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ। ਫਿਲਹਾਲ ਪੁਲਿਸ ਵਲੋਂ ਦੀਪਕ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ।