by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਵਲੋਂ ਨਸ਼ੇ ਦੀ ਖੇਪ ਤੇ ਹਥਿਆਰਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਦੇ ਚਲਦੇ ਹੁਣ BSF ਨੂੰ ਵੱਡੀ ਸਫ਼ਲਤਾ ਮਿਲੀ ਹੈ। BSF ਨੂੰ 200 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਖੇਤਾਂ 'ਚੋ 1 ਕਿਲੋ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਿਸ ਨੂੰ BSF ਦੇ ਸੀਨੀਅਰ ਅਧਿਕਾਰੀਆਂ ਤੇ ਜਵਾਨਾਂ ਨੇ ਕਬਜ਼ੇ 'ਚ ਲੈ ਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।