by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ RPG ਮਾਮਲੇ ਨੂੰ ਲੈ ਕੇ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਕੀਤੇ ਸਾਂਝੇ ਆਪਰੇਸ਼ਨ ਦੌਰਾਨ ਦੋਸ਼ੀ ਚੜਤ ਸਿੰਘ ਨੂੰ ਮੁਬੰਈ ਤੋਂ ਕਾਬੂ ਕੀਤਾ ਹੈ। ਚੜ੍ਹਤ ਸਿੰਘ ਮੋਹਾਲੀ ਵਿੱਚ ਹੋਏ ਹਮਲੇ ਦਾ ਮੁੱਖ ਦੋਸ਼ੀ ਹੈ। ਦੱਸਿਆ ਜਾ ਰਿਹਾ ਕਿ ਚੜ੍ਹਤ ਸਿੰਘ ਕੈਨੇਡਾ ਵਿੱਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਖਾਸ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਪੁਲਿਸ ਇੰਟੈਲੀਜੈਂਸ ਯੂਨਿਟ ਦੇ ਦਫਤਰ ਤੇ ਰਾਕੇਟ ਵਾਲੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਸੀ। ਜਿਸ ਨਾਲ ਇਮਾਰਤ ਵਿੱਚ ਕਦੀ ਨੁਕਸਾਨ ਹੋਇਆ ਸੀ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਫਰੀਦਕੋਟ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨਾਂ ਦੇ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਸੀ। ਫਿਲਹਾਲ ਪੁਲਿਸ ਵਲੋਂ ਦੋਸ਼ੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।