ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਟੋਰਾਂਟੋ ਪੁਲਿਸ ਨੇ 500 ਤੋਂ ਵੱਧ ਚੋਰੀ ਹੋਏ ਵਾਹਨ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਟੀਮ ਨੇ ਸ਼ਹਿਰ 'ਚ ਵਾਹਨ ਚੋਰੀ ਦੇ ਵੱਧ ਰਹੇ ਮਾਮਲਿਆਂ ਨੂੰ ਹਾਲ ਕਰਨ ਲਈ ਇੱਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਸੀ। ਇਸ ਪ੍ਰੋਜੈਕਟ ਤਹਿਤ ਵੀ ਹੁਣ ਤੱਕ 119 ਲੋਕਾਂ ਨੂੰ ਦੋਸ਼ਾਂ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ।ਦੱਸ ਦਈਏ ਕਿ ਪੁਲਿਸ ਵੱਲੋ ਗ੍ਰਿਫ਼ਤਾਰ ਕੀਤੇ ਲੋਕਾਂ 'ਚ ਵੱਡੀ ਗਿਣਤੀ 'ਚ ਪੰਜਾਬੀ ਵੀ ਸ਼ਾਮਲ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪ੍ਰੋਜੈਕਟ ਸਟੈਲੀਅਨ ਹਾਲੇ ਵੀ ਜਾਰੀ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਲੋਕਾਂ ਦੇ ਨਾਵਾਂ ਤੇ ਦੋਸ਼ਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ 27 ਮਿਲੀਅਨ ਡਾਲਰ ਤੋਂ ਵੱਧ ਦੇ 500 ਤੋਂ ਵੱਧ ਚੋਰੀ ਹੋਏ ਵਾਹਨ ਬਰਾਮਦ ਕੀਤੇ ਗਏ ਹਨ। ਚੋਰੀ ਕਰਨ ਤੋਂ ਬਾਅਦ ਚੋਰ ਉਸ ਦੀ ਵਰਤੋਂ ਵੱਡੇ -ਵੱਡੇ ਜੁਰਮਾਂ ਨੂੰ ਅੰਜਾਮ ਦੇਣ ਲਈ ਕੀਤਾ ਜਾ ਰਿਹਾ ਸੀ, ਜਿੱਥੇ ਹੀ ਚੋਰਾਂ ਵਲੋਂ ਚੋਰੀ ਦੇ ਵਾਹਨਾਂ ਨੂੰ ਵੱਧ ਕੀਮਤ 'ਤੇ ਵੇਚਿਆ ਜਾਂਦਾ ਸੀ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।