by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੌਸਮ ਵਿਭਾਗ ਵਲੋਂ ਪੰਜਾਬ - ਹਰਿਆਣਾ ਬਾਰੇ ਵੱਡੀ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 28 ਤੋਂ 29 ਜੂਨ ਤੱਕ ਦਿੱਲੀ ਤੇ NCR ਵਿੱਚ ਮਾਨਸੂਨ ਸਰਗਰਮ ਹੋ ਜਾਵੇਗਾ। ਇਸ ਤੋਂ ਬਾਅਦ ਕਈ ਪੰਜਾਬ ਸਮੇਤ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਅਗਲੇ 3 ਤੋਂ 4 ਦਿਨਾਂ ਵਿੱਚ ਪੂਰੇ UP 'ਚ ਮਾਨਸੂਨ ਸਰਗਰਮ ਹੋ ਜਾਵੇਗਾ, ਉੱਥੇ ਹੀ ਪੰਜਾਬ 'ਚ ਅੰਮ੍ਰਿਤਸਰ ,ਮੋਗਾ ,ਜਲੰਧਰ ,ਮਾਨਸਾ, ਸ੍ਰੀ ਮੁਕਤਸਰ ਸਾਹਿਬ ਸਮੇਤ ਹੋਰ ਵੀ ਹਿੱਸਿਆਂ 'ਚ ਤੇਜ਼ ਹਵਾਵਾਂ ਨਾਲ ਕਿਤੇ ਭਾਰੀ ਮੀਂਹ ਤੇ ਕਿਤੇ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ। ਪੂਰੇ ਭਾਰਤ ਲਈ ਜਾਰੀ ਮੌਸਮ ਚੇਤਾਵਨੀ ਅਨੁਸਾਰ ਉਤਰਾਖੰਡ ਵਿੱਚ ਵੱਖ -ਵੱਖ ਥਾਵਾਂ 'ਤੇ ਬਾਰਿਸ਼ ਤੇ ਤੂਫ਼ਾਨ ਦੀ ਸੰਭਾਵਨਾ ਹੈ ।