by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੈਂਗਸਟਰਾਂ ਅਤੇ ਅੱਤਵਾਦੀਆਂ ਤੋਂ ਜਾਨ ਦਾ ਖ਼ਤਰਾ ਦੱਸਿਆ ਹੈ। ਮੁਹਾਲੀ ਅਦਾਲਤ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਕੁੱਝ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਗੈਂਗਸਟਰਾਂ ਅਤੇ ਅੱਤਵਾਦੀਆਂ ਤੋਂ ਜਾਨ ਦਾ ਖ਼ਤਰਾ ਹੈ। ਇਸ ਸੰਬੰਧੀ ਵਕੀਲ ਰਾਹੀਂ ਅਦਾਲਤ ਵਿਚ ਅਰਜ਼ੀ ਦਾਇਰ ਕਰਦਿਆਂ ਮਜੀਠੀਆ ਨੇ ਪੁਰਾਣੀ ਬੈਰਕ ਵਿਚ ਸ਼ਿਫਟ ਕਰਨ ਦੀ ਅਪੀਲ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਕਦੇ ਕਿਤੇ ਸ਼ਿਫਟ ਕੀਤਾ ਜਾ ਰਿਹਾ ਤਾਂ ਕਦੇ ਕਿਤੇ।